New Version

Punjab Agricultural University - PAU

ਪੰਜਾਬ ਖੇਤੀਬਾੜੀ ਯੂਨੀਵਰਸਿਟੀ
PUNJAB AGRICULTURAL UNIVERSITY

Year of Education & Service
| | | | | PAU Admissions | Recruitments | | | |
Home News / ਖ਼ਬਰਾਂ
ਪੀ.ਏ.ਯੂ. ਦੇ ਭੂਮੀ ਅਤੇ ਪਾਣੀ ਇੰਜਨੀਅਰ ਵਿਭਾਗ ਨੇ ਪੌਦੇ ਲਾਉਣ ਦੀ ਮੁਹਿੰਮ ਚਲਾਈ
23-09-2025 Read in English

ਪੀ.ਏ.ਯੂ. ਦੇ ਭੂਮੀ ਅਤੇ ਪਾਣੀ ਇੰਜਨੀਅਰਿੰਗ ਵਿਭਾਗ ਨੇ 6 ਨੰਬਰ ਗੇਟ ਕੋਲ ਵਿਭਾਗ ਦੇ ਖੋਜ ਫਾਰਮ ਵਿਖੇ ਪੌਦੇ ਲਾਉਣ ਦੀ ਮੁਹਿੰਮ ਚਲਾਈ| ਇਸ ਮੁਹਿੰਮ ਨੂੰ ਵਿਦਿਆਰਥੀਆਂ ਅਤੇ ਮਾਹਿਰਾਂ ਵਿਚ ਪ੍ਰਚਲਿਤ ਬਨਾਉਣ ਲਈ ‘ਇਕ ਰੁੱਖ ਮਾਂ ਦੇ ਨਾਂ’ ਨਾਮ ਦਿੱਤਾ ਗਿਆ ਸੀ| ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਸ ਮੁਹਿੰਮ ਵਿਚ ਉਤਸ਼ਾਹ ਨਾਲ ਹਿੱਸਾ ਲਿਆ| ਇਸ ਦੌਰਾਨ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਮੌਜੂਦ ਸਨ| ਉਹਨਾਂ ਨਾਲ ਕਾਲਜ ਦੇ

ਡੀਨ ਡਾ. ਮਨਜੀਤ ਸਿੰਘ, ਡਾ. ਰਾਕੇਸ਼ ਸ਼ਾਰਦਾ, ਵਿਭਾਗ ਦੇ ਮਾਹਿਰ ਅਤੇ ਸਾਬਕਾ ਪ੍ਰੋਫੈਸਰ ਸ਼ਾਮਿਲ ਹੋਏ ਜਿਨ੍ਹਾਂ ਵਿਚ ਡਾ. ਐੱਮ ਪੀ ਕੌਸ਼ਲ, ਡਾ. ਏ ਕੇ ਜੈਨ, ਡਾ. ਅਨਿਲ ਭਾਰਦਵਾਜ ਅਤੇ ਡਾ. ਮੁਕੇਸ਼ ਸ਼ਿਆਗ ਪ੍ਰਮੁੱਖ ਸਨ|

ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਇਹਨਾਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ| ਕਾਲਜ ਦੇ ਡੀਨ ਡਾ. ਮਨਜੀਤ ਸਿੰਘ ਵੀ ਇਸ ਵਾਤਾਵਰਨ ਪੱਖੀ ਪਹਿਲਕਦਮੀ ਤੋਂ ਪ੍ਰਭਾਵਿਤ ਨਜ਼ਰ ਆਏ|
ਵਿਭਾਗ ਦੇ ਮੁਖੀ ਡਾ. ਜੇ ਪੀ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਪ੍ਰਧਾਨਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਆਰੰਭ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਯੂਨੀਵਰਸਿਟੀ ਸਾਫ ਅਤੇ ਹਰਿਆਵਲਾ ਬਨਾਉਣ ਲਈ ਇਸ ਮੁਹਿੰਮ ਨੂੰ ਤੇਜ਼ ਕੀਤਾ ਗਿਆ ਹੈ|
ਵਿਭਾਗ ਦੇ ਮਾਹਿਰ ਡਾ. ਯੁਵਰਾਜ ਸਿੰਘ ਨੇ ਅੰਤ ਵਿਚ ਮੁਹਿੰਮ ਦਾ ਹਿੱਸਾ ਬਣੇ ਸਭ ਲੋਕਾਂ ਦਾ ਧੰਨਵਾਦ ਕੀਤਾ|

Technology Marketing
and IPR Cell

Total visitors 6045742

 
© Punjab Agricultural University Disclaimer | Privacy Policy | Contact Us