ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਅੱਜ ਮਿਤੀ 23.09.2025 (ਮੰਗਲਵਾਰ) ਨੂੰ “ਇੰਟਰਪ੍ਰੀਨਿਉਰਸ਼ਿਪ ਅਵੇਅਰਨੈੱਸ ਪ੍ਰੋਗਰਾਮ” ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਟੈਕਨੀਕਲ ਸਰਵਿਸ ਸੈਂਟਰ, ਰਾਜਪੁਰਾ ਦੇ ਸਹਿਯੋਗ ਨਾਲ ਲਗਾਇਆ ਗਿਆ।
ਇਸ ਮੌਕੇ ’ਤੇ ਡਾ. ਰੁਪਿੰਦਰ ਕੌਰ, ਸਹਿਯੋਗੀ ਨਿਰਦੇਸ਼ਕ (ਸਕਿੱਲ ਡਿਵੈੱਲਪਮੈਂਟ) ਨੇ ਸਕਿੱਲ ਡਿਵੈੱਲਪਮੈਂਟ ਸੈਂਟਰ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੇ ਸਿਖਿਆਰਥੀਆਂ ਨੂੰ ਜੀ ਆਇਆ ਕਿਹਾ। ਇਸ ਪ੍ਰੋਗਰਾਮ ਵਿੱਚ 37 ਸਿਖਿਆਰਥੀਆਂ ਨੇ ਭਾਗ ਲਿਆ।
ਇਸ ਮੌਕੇ ’ਤੇ ਟੈਕਨੀਕਲ ਸਰਵਿਸ ਸੈਂਟਰ, ਰਾਜਪੁਰੇ ਤੋਂ ਡਾ.ਪਰਵੀਨ ਕੁਮਾਰ ਗਾਂਧੀ (ਜਨਰਲ ਮੈਨੇਜਰ) ਅਤੇ ਜੋਗਿੰਦਰ ਸਿੰਘ (ਕੋਆਰਡੀਨੇਟਰ ਟਰੇਨਿੰਗ) ਨੇ ਟੈਕਨੀਕਲ ਸਰਵਿਸ ਸੈਂਟਰ, ਰਾਜਪੁਰਾ ਦੀਆਂ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸਿਖਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਇਸ ਪ੍ਰੋਗਰਾਮ ਵਿੱਚ ਭਾਗ ਲਿਆ ਅਤੇ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਡਾ. ਮਹਿਰਾ ਸਿੰਘ ਸਿੱਧੂ ਨੇ ਨੌਜਵਾਨਾਂ ਨੂੰ ਦੱਸਿਆ ਕਿ ਸਫ਼ਲ ਉੱਦਮੀ ਬਣਨ ਲਈ ਸਕਿੱਲ ਡਿਵੈੱਲਪਮੈਂਟ ਸੈਂਟਰ ਅਤੇ ਟੈਕਨੀਕਲ ਸਰਵਿਸ ਸੈਂਟਰ, ਰਾਜਪੁਰਾ ਦੀਆਂ ਸੇਵਾਵਾਂ ਦਾ ਲਾਭ ਉਠਾਉਣਾ ਚਾਹੀਦਾ ਹੈ। ਇਸ ਸਮੇਂ ਸ੍ਰੀ ਪੀ.ਪੀ. ਸਿੰਘ ਨੇ ਸਿਖਿਆਰਥੀਆਂ ਨਾਲ਼ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਡਾ. ਲਵਲੀਸ਼ ਗਰਗ ਨੇ ਸਕਿੱਲ ਡਿਵੈੱਲਪਮੈਂਟ ਸੈਂਟਰ ਦੁਆਰਾ ਕਰਵਾਏ ਜਾਣ ਵਾਲੇ ਵੱਖ-ਵੱਖ ਸਿਖਲਾਈ ਕੋਰਸਾਂ ਬਾਰੇ ਚਾਨਣਾ ਪਾਇਆ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਧੰਨਵਾਦ ਕੀਤਾ। |