New Version

Punjab Agricultural University - PAU

ਪੰਜਾਬ ਖੇਤੀਬਾੜੀ ਯੂਨੀਵਰਸਿਟੀ
PUNJAB AGRICULTURAL UNIVERSITY

Year of Education & Service
| | | | | PAU Admissions | Recruitments | | | |
Home News / ਖ਼ਬਰਾਂ
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਜ਼ਿਲ਼੍ਹਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ
01-10-2025 Read in English

ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਅਤੇ ਆਈ.ਸੀ.ਏ.ਆਰ. ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਮਹੱਤਤਾ ਬਾਰੇ ਜ਼ਿਲ਼੍ਹਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ 30.09.2025 ਨੂੰ ਪਿੰਡ ਭਨੁਪਲੀ ਵਿਖੇ ਲਗਾਇਆ ਗਿਆ, ਜਿਸ ਵਿੱਚ ਭਨੁਪਲੀ, ਅਤੇ ਲਾਗਲੇ ਪਿੰਡ ਨੰਗਲੀ, ਜਿੰਦਵਾੜੀ, ਢੇਰ ਅਤੇ ਜਾਂਡਲਾ ਤੋਂ 100 ਤੋਂ ਵੱਧ ਕਿਸਾਨ, ਕਿਸਾਨ ਬੀਬੀਆਂ ਅਤੇ ਪੇਂਡੂ ਨੌਜਵਾਨਾਂ ਨੇ ਹਿੱਸਾ ਲਿਆ।

ਡਾ. ਸਤਬੀਰ ਸਿੰਘ, ਐਸੋਸਿਏਟ ਡਾਇਰੈਕਟਰ (ਟ੍ਰੇਨਿੰਗ), ਕੇ.ਵੀ.ਕੇ. ਰੋਪੜ ਨੇ ਕੈਂਪ ਦੇ ਭਾਗੀਦਾਰੀਆਂ ਨੂੰ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀਆਂ ਨਵੇਕੇਲੀਆਂ ਤਕਨੀਕਾਂ 'ਤੇ ਚਾਨਣਾ ਪਾਇਆ ਅਤੇ ਕਣਕ ਦੀ ਸਰਫੇਸ ਸੀਡਿੰਗ ਤਕਨੀਕ ਦੀਆਂ ਸੰਭਾਵਨਾਵਾਂ ਬਾਰੇ ਚਰਚਾ ਕੀਤੀ।

ਡਾ. ਅਪਰਣਾ, ਪ੍ਰੋਫ਼ੈਸਰ (ਪਸ਼ੂ ਉਤਪਾਦਨ), ਡਾ. ਅੰਕੁਰਦੀਪ ਪ੍ਰੀਤੀ, ਸਹਾਇਕ ਪ੍ਰੋਫੈਸਰ (ਐਗਰੋਫੋਰੈਸਟਰੀ), ਅਤੇ ਡਾ. ਉਰਵੀ ਸ਼ਰਮਾ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਵੱਖ-ਵੱਖ ਖੇਤੀ ਸਹਾਇਕ ਕਿੱਤਿਆਂ ਵਿੱਚ ਪਰਾਲੀ ਦੀ ਉਪਯੋਗਤਾ ਬਾਰੇੇ ਗੱਲ ਕੀਤੀ। ਇਸ ਮੌਕੇ ਕਿਸਾਨਾਂ ਨੂੰ ਖੇਤੀ ਸਾਹਿਤ, ਸਬਜ਼ੀਆ ਦੀ ਘਰੇਲੂ ਬਗੀਚੀ ਦੀ ਕਿੱਟ, ਪਸ਼ੂਆਂ ਲਈ ਧਾਤਾਂ ਦਾ ਚੂਰਾ ਵੀ ਉਪਲਬਧ ਕਰਵਾਇਆ ਗਿਆ। ਪੋ੍ਰਗਰਾਮ ਵਿੱਚ ਸ਼ਾਮਿਲ ਸਾਰੇ ਭਾਗੀਦਾਰੀਆਂ ਦੁਆਰਾ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਬਾਰੇ ਅਹਿਦ ਲੈ ਕੇ ਕੇਂਦਰ ਦਾ ਤਹਿਦਿਲੋਂ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿੱਚ ਵਧੇਰੇ ਸਹਿਯੋਗ ਦੀ ਆਸ ਜ਼ਾਹਿਰ ਕੀਤੀ ਗਈ।

Technology Marketing
and IPR Cell

Total visitors 6047521

 
© Punjab Agricultural University Disclaimer | Privacy Policy | Contact Us