New Version

Punjab Agricultural University - PAU

ਪੰਜਾਬ ਖੇਤੀਬਾੜੀ ਯੂਨੀਵਰਸਿਟੀ
PUNJAB AGRICULTURAL UNIVERSITY

Year of Education & Service
| | | | | PAU Admissions | Recruitments | | | |
Home News / ਖ਼ਬਰਾਂ
ਪੀ. ਏ. ਯੂ. -ਕ੍ਰਿਸ਼ੀ ਵਿਿਗਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੀਟਨਾਸ਼ਕਾਂ ਦੀ ਸੁਚੱਜੀ ਅਤੇ ਸੁਰੱਖਿਅਤ ਵਰਤੋਂ ਸਬੰਧੀ ਕਿਸਾਨ ਸਿਖਲਾਈ ਕੈਂਪ ਕਰਵਾਇਆ ਗਿਆ
03-10-2025 Read in English

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਿਗਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਹਿੰਦੁਸਤਾਨ ਇਨਸੈਕਟੀਸਾਈਡਜ਼ ਲਿਿਮਟਿਡ ਦੇ ਸਹਿਯੋਗ ਨਾਲ ਕੀਟਨਾਸ਼ਕਾਂ ਦੀ ਸੁਚੱਜੀ ਅਤੇ ਸੁਰੱਖਿਅਤ ਵਰਤੋਂ ਸਬੰਧੀ ਇੱਕ ਦਿਨਾ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਲਗਭਗ 350 ਕਿਸਾਨਾਂ ਨੇ ਭਾਗ ਲਿਆ। ਇਸ ਸਿਖਲਾਈ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਡਾ. ਤਰਸੇਮ ਸਿੰਘ ਢਿੱਲੋਂ, ਵਧੀਕ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਸ਼ਾਮਿਲ ਹੋਏ।ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕੀਟਨਾਸ਼ਕਾਂ ਦੇ ਲੇਬਲਾਂ ਬਾਰੇ ਜਾਣਕਾਰੀ ਦਿੱਤੀ, ਕਿਸਾਨਾਂ ਨੂੰ ਫ਼ਸਲੀ ਵਿਿਭੰਨਤਾ ਵੱਲ ਪ੍ਰੇਰਿਤ ਕੀਤਾ ਅਤੇ ਪੀ.ਏ.ਯੂ. ਦੀਆਂ ਸਿਫਾਰਸ਼ਾਂ ਅਨੁਸਾਰ ਵਿਿਗਆਨਕ ਢੰਗ ਨਾਲ ਖੇਤੀ ਕਰਨ ਲਈ ਉਤਸ਼ਾਹਿਤ ਕੀਤਾ।ਡਾ. ਕਰਮਜੀਤ ਸ਼ਰਮਾਂ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਿਗਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਨੇ ਸਮਾਗਮ ਵਿੱਚ ਆਏ ਮਹਿਮਾਨਾਂ ਅਤੇ ਕਿਸਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਕੇ.ਵੀ.ਕੇ. ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਕ੍ਰਿਸ਼ੀ ਵਿਿਗਆਨ ਕੇਂਦਰ ਤੋਂ ਟ੍ਰੇਨਿੰਗ ਲੈ ਕੇ ਸਹਾਇਕ ਕਿੱਤੇੇ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ।ਇਸ ਤੋਂ ਬਾਅਦ ਸ਼੍ਰੀ ਅਭਿਸ਼ੇਕ ਕੋਸ਼ਿਕ, ਡਿਪਟੀ ਜਨਰਲ ਮੈਨੇਜਰ, ਐਚ.ਆਈ.ਐਲ. ਇੰਡੀਆ ਨੇ ਕੰਪਨੀ ਬਾਰੇ ਜਾਣਕਾਰੀ ਦਿੱਤੀ ਅਤੇ ਕੀਟਨਾਸ਼ਕਾਂ ਦੀ ਸੁਰੱਖਿਅਤ ਵਰਤੋਂ ਦੀ ਮਹੱਤਤਾ ਤੇ ਚਾਨਣ ਪਾਇਆ।ਇਸ ਮੌਕੇ ਐਚ.ਆਈ.ਐਲ. ਵੱਲੋਂ ਕੀਟਨਾਸ਼ਕਾਂ ਦੀ ਸੁਰੱਖਿਅਤ ਵਰਤੋਂ ਬਾਰੇ ਇੱਕ ਦਸਤਾਵੇਜ਼ੀ ਦਿਖਾਈ ਗਈ ਅਤੇ ਕਿਸਾਨਾ ਨੂੰ ਕੀਟਨਾਸ਼ਕ ਸੇਫਟੀ ਕਿਟਸ ਵੀ ਵੰਡੀਆਂ ਗਈਆਂ।ਸਿਖਲਾਈ ਦੌਰਾਨ ਕੇ.ਵੀ.ਕੇ ਦੇ ਵਿਿਗਆਨੀਆਂ ਵੱਲੋਂ ਮਿੱਟੀ ਦੀ ਸਿਹਤ ਪ੍ਰਬੰਧਨ, ਫ਼ਸਲ ਉਤਪਾਦਨ, ਬਾਗਬਾਨੀ ਅਤੇ ਡੇਅਰੀ ਉਤਪਾਦਨ ਲਈ ਵਰਤੇ ਜਾਣ ਵਾਲੇ ਖੇਤੀ ਰਸਾਇਣਾਂ ਦੀ ਸੁਚੱਜੀ ਵਰਤੋਂ ਬਾਰੇ ਵਿਸ਼ੇਸ਼ ਲੈਕਚਰ ਦਿੱਤੇ ਗਏ।ਡਾ. ਢਿੱਲੋਂ ਨੇ ਕੇ.ਵੀ.ਕੇ. ਦੇ ਤਕਨੀਕੀ ਪਾਰਕ, ਖੋਜ ਤਜ਼ਰਬਿਆਂ ਅਤੇ ਵੱਖ-ਵੱਖ ਪ੍ਰਦਰਸ਼ਨੀ ਯੂਨਿਟਾਂ ਦਾ ਦੌਰਾ ਵੀ ਕੀਤਾ ਅਤੇ ਉਨ੍ਹਾਂ ਨੇ ਕੇ.ਵੀ.ਕੇ. ਦੀ ਟੀਮ ਵੱਲੋਂ ਕਿਸਾਨਾਂ ਦੀ ਸੇਵਾ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸਰਾਹਨਾ ਕੀਤੀ।

Technology Marketing
and IPR Cell

Total visitors 6958717

 
© Punjab Agricultural University Disclaimer | Privacy Policy | Contact Us